ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਤੇ ਵਿਸੇਸ਼ ਗੁਰਮਤਿ ਸਮਾਗਮ ਡੇਰਾ ਬਾਬਾ ਜਵਾਹਰ ਦਾਸ ਜੀ ( ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ _ ਮਹਿਤਾ ) ਪਿੰਡ ਸੂਸ ,ਹੁਸ਼ਿਆਰਪੁਰ ਵਿਖੇ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ ।ਸਮੂਹ ਸੰਗਤਾਂ ਨੇ ਹਾਜਰੀ ਭਰਨੀ ਜੀ ਗੁਰੂ ਪੰਥ ਦੇ ਦਾਸ ÷ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Related Articles
-
-
ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬ ਜੀ , ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, (ਸ੍ਰੀ ਚਮਕੌਰ ਸਾਹਿਬ) ਵਿਖੇ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਸਵੇਰੇ 6.30 ਤੋਂ 8ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਪੰਥ ਦੀ ਮਹਾਨ ਜਥੇਬੰਦੀ ,ਦਮਦਮੀ ਟਕਸਾਲ ਦੇ ਮੌਜੂਦਾ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ ਜੀ । ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
UK ( ਇੰਗਲੈਂਡ ) ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ 20 ਜੁਲਾਈ 2024 ਤੋਂ ਆਰੰਭ ਕਰਕੇ 18 ਅਗਸਤ ਤੱਕ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਬੋਧ ਸਮਾਗਮ ਰੱਖਿਆ ਜਾ ਰਿਹਾ ਹੈ ਜੋ ਕੇ ਲਗਭਗ ਇਕ ਮਹੀਨਾ ਚੱਲੇਗਾ ਜਿਸਦੀ ਜਾਣਕਾਰੀ ਹੇਠ ਦਿੱਤੇ ਪੋਸਟਰ ‘ਚ ਹੈ। ਸਾਰੀਆਂ ਸੰਗਤਾਂ ਦੂਰੋ ਨੇੜਿੳ ਪਹੁੰਚ ਕੇ ਲਾਹਾ ਪ੍ਰਾਪਤ ਕਰਨ ਜੀ
Damdami Taksal, , Events & Updates, 0 -
ਸਚਖੰਡ ਵਾਸੀ ਸੰਤ ਬਾਬਾ ਜਵਾਹਰਦਾਸ ਜੀ ਦੀ 103ਵੀਂ ਸਾਲਾਨਾ ਯਾਦ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਸਤੰਬਰ 2022 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਹਾਜਰੀ ਭਰਣ ਦੀ ਕ੍ਰਿਪਾਲਤਾ ਕਰਨੀ ਜੀ ਵੱਲੋਂ ਗੁਰੂ ਪੰਥ ਦੇ ਦਾਸਨਿ ਦਾਸ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ , ਦਸਮ ਪਿਤਾ ਜੀ ਦੇ 350 ਸਾਲਾ ਗੁਰਤਾ ਗੱਦੀ ਗੁਰਪੁਰਬ ਅਤੇ ਗੁਰਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਸ਼ੁੱਧ ਪਾਠ ਬੋਧ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਅਤੇ ਅਮਰੀਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁ: ਸਾਹਿਬ ਰਿਵਰਸਾਇਡ ਵਿਖੇ ਮਿਤੀ 29 ਜੂਨ ਤੋਂ 2025 ਤੋਂ 3 ਅਗਸਤ 2025 ਤੱਕ ਕਰਵਾਏ ਜਾ ਰਹੇ ਹਨ । ਅਮਰੀਕਾ ਨਿਵਾਸੀ ਸੰਗਤਾਂ ਇਸ ਪਾਠ ਸਮਾਗਮ ‘ਚ ਹਾਜਰੀਆਂ ਭਰੋ ਅਤੇ ਗੁਰਬਾਣੀ ਸੰਥਿਆ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
6 ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਅਤੇ ਅਮਰ ਸ਼ਹੀਦ, ਪੂਰਨ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ( ਹੈੱਡਕੁਆਟਰ) ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰਾ ਇਕ ਹਫਤਾ ਮਿਤੀ 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਹਫਤਾ ਦੇ ਰੂਪ ਵਿੱਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੇਠ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ 2022 ਦਿਨ ਸੋਮਵਾਰ ਨੂੰ ਮਹਿਤਾ ਚੌਂਕ ਵਿਖੇ ਸ਼ਹੀਦੀ ਜੋੜ ਮੇਲੇ ‘ਚ ਹਾਜ਼ਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਵਿਸ਼ੇਸ਼ ਬੇਨਤੀ :- ਮਿਤੀ 1 ਜੂਨ ਤੋਂ 5 ਜੂਨ ਤਕ ਸ਼ਾਮ 3 ਵਜੇ ਤੋਂ 7 ਵਜੇ ਤਕ ਕਥਾ ਕੀਰਤਨ ਦੇ ਦੀਵਾਨ ਸਜਣਗੇ ਅਤੇ 6 ਜੂਨ ਨੂੰ ਸਵੇਰੇ 9 ਵਜੇ ਤੋੰ ਸ਼ਾਮ 5 ਵਜੇ ਤਕ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਵਿਚਾਰਾਂ ਅਤੇ ਕਥਾ ਕੀਰਤਨ ਦੇ ਪ੍ਰਵਾਹ ਚੱਲਣਗੇ ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -







