 
			ਦਮਦਮੀ ਟਕਸਾਲ ਦੇ 14ਵੇਂ ਮੁਖੀ ,ਮਰਦ-ਏ- ਮੁਜਾਹਿਦ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ,ਅਮਰ ਸ਼ਹੀਦ ਬਾਬਾ ਠਾਰਾ ਸਿੰਘ ਜੀ,ਅਮਰ ਸ਼ਹੀਦ ਜਰਨਲ ਸੁਬੇਗ ਸਿੰਘ ਜੀ ਅਤੇ 6 ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸ੍ਰੀ ਅਖੰਡ ਪਾਠ ਸਾਹਿਬਾਂ ਜੀ ਲੜੀ ਦੀ ਆਰੰਭਤਾ ਮਿਤੀ 1 ਮਈ 2023 ਦਿਨ ਸੋਮਵਾਰ ਨੂੰ ਸਵੇਰੇ 10:30 ਵਜੇ ਨੂੰ ਕੀਤੀ ਜਾ ਰਹੀ ਹੈ , ਸਮੂਹ ਸੰਗਤਾਂ ਨੂੰ ਬੇਨਤੀ ਹੈ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੀ ਆਰੰਭਤਾ ਤੇ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । ਬੇਨਤੀ ਕਰਤਾ , ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ
 
			Related Articles
        
            - 
    
- 
    
- 
    
- 
    
- 
    
- 
    
- 
    ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ (ਪ੍ਰਕਰਮਾ ਸੱਚਖੰਡਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਨਵੀਨੀਕਰਨ ਦੀ ਸੇਵਾ ਮਿਤੀ 1 ਨਵੰਬਰ 2023, ਦਿਨ ਬੁੱਧਵਾਰ, ਸਵੇਰੇ 11.00 ਵਜੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਆਰੰਭ ਕੀਤੀ ਜਾ ਰਹੀ ਹੈ। ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀDamdami Taksal, , Events & Updates, 0
- 
    
 
   
 







