ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਵੱਲੋਂ ਆਪਣੇ ਕਰ ਕਮਲਾ ਦੁਆਰਾ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦੇ ਵਰਤਮਾਨ 16ਵੇਂ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਮੁੱਚੇ ਦਮਦਮੀ ਟਕਸਾਲ ਜਥੇ ਵਲ਼ੋਂ ਮਿਤੀ 27 ਦਸੰਬਰ 2004 ਨੂੰ ਜਥੇਬੰਦੀ ਦੇ ਮੁਖੀ ਵਜੋਂ ਸੇਵਾਵਾਂ ਗੁਰੂ ਸਾਹਿਬ ਜੀ ਦੀ ਹਜੂਰੀ ‘ਚ ਸੇਵਾਵਾਂ ਬਖਸ਼ਿਸ ਕੀਤੀਆਂ ਗਈਆਂ ਸਨ । ਇਸ ਸਾਲ 2025 ‘ਚ ਮਹਾਂਪੁਰਸ਼ਾਂ ਦੀ ਦਸਤਾਰਬੰਦੀ ਨੂੰ 21 ਸਾਲਾ ਹੋਣ ਤੇ, ਜਥੇਬੰਦੀ ਵੱਲੋਂ ਗੁਰੂ ਸਾਹਿਬ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਅਤੇ ਮਹਾਂਪੁਰਸ਼ਾਂ ਨੂੰ ਦਸਤਾਰਬੰਦੀ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
Related Articles
-
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Damdami Taksal, , Events & Updates, 0 -
-
-
-
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਦਮਦਮੀ ਟਕਸਾਲ ਜਥੇਬੰਦੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਦਿਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਤੇ ਹੋਰ ਵੀ ਸਮੂਹ ਜੱਥੇਬੰਦੀਆ, ਸੰਪ੍ਰਦਾਵਾਂ,ਸਿੰਘ ਸਭਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਸਫਲ ਬਣਾਉਣ ਜੀ । ਵੱਲੋ ÷ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0







