
ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਾਵਨ ਯਾਦ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ( ਸ਼੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ) ਵਿਖੇ ਸਵੇਰੇ 8 ਤੋਂ 9 ਵਜੇ ਤੱਕ ਕਥਾ ਦੀ ਹਾਜਰੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਭਰਨਗੇਂ।

Related Articles
-
-
‘’ਸ਼੍ਰੋਮਣੀ ਦਮਦਮੀ ਸਟੀਕ’’ 25 ਜੁਲਾਈ 2023 ਨੂੰ ਹੋਵੇਗਾ ਰਿਲੀਜ । ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ 14 ਸਾਲਾਂ ਦੀ ਅਣਥੱਕ ਘਾਲਣਾ ਸਦਕਾ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਪ੍ਰਕਾਸ਼ਤ ‘ਸ਼੍ਰੋਮਣੀ ਦਮਦਮੀ ਸਟੀਕ’ (ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਅਰਥਾਂ ਦਾ ਸੰਪੂਰਨ ਟੀਕਾ ) ਕੱਲ ਮਿਤੀ 25 ਜੁਲਾਈ 2023 ਨੂੰ ਸਿੱਖ ਪੰਥ ਦੇ ਸਰਵੋਤਮ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਤਖਤਾਂ ਦੇ ਸਿੰਘ ਸਾਹਿਬਾਨਾਂ , ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਸਤਿਕਾਰਤ ਸ਼ਖਸ਼ੀਅਤਾਂ ਵੱਲੋਂ ਸਵੇਰੇ 12 ਵਜੇ ਸੰਗਤਾਂ ਨੂੰ ਅਰਪਣ ਕੀਤਾ ਜਾਵੇਗਾ ।
Damdami Taksal, , Events & Updates, 0 -
-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਦੁੱਰਾਨੀ ਦੀਆਂ ਫੌਜਾਂ ਦਾ ਨਿੱਡਰਤਾ ਅਤੇ ਦਲੇਰੀ ਨਾਲ ਟਾਕਰਾ ਕਰਨ ਵਾਲੇ ਬ੍ਰਹਮ ਗਿਆਨੀ ਬਾਬਾ ਗੁਰਬਖਸ਼ ਸਿੰਘ ਜੀ (ਦੂਜੇ ਮੁਖੀ ਦਮਦਮੀ ਟਕਸਾਲ) ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ! ਸਿੱਖ ਯੋਧੇ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਨਾਮ ਸਿੱਖ ਇਤਿਹਾਸ ‘ਚ ਸਦਾ ਅਮਰ ਹੈ।
Damdami Taksal, , Events & Updates, 0 -
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਤੋਂ ਵਰਸੋਈ ਦਮਦਮੀ ਟਕਸਾਲ ਜਥੇਬੰਦੀ ਦੇ 317ਵੇਂ ਸਥਾਪਨਾ ਦਿਵਸ ਸਬੰਧੀ ਸਾਲਾਨਾ ਮੁੱਖ ਸਮਾਗਮ ਮਿਤੀ 7 ਅਗਸਤ 2023 ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜ੍ਹੀ ਚੜਦੀਕਲਾ ਨਾਲ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 1 ਅਗਸਤ ਤੋਂ ਆਰੰਭ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ।
Damdami Taksal, , Events & Updates, 0