
ਸ਼ੁੱਧ ਪਾਠ ਬੋਧ ਸਮਾਗਮ

Related Articles
-
ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ ।
0 -
-
-
ਦਮਦਮੀ ਟਕਸਾਲ ਜਥੇਬੰਦੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਦਿਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਤੇ ਹੋਰ ਵੀ ਸਮੂਹ ਜੱਥੇਬੰਦੀਆ, ਸੰਪ੍ਰਦਾਵਾਂ,ਸਿੰਘ ਸਭਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਸਫਲ ਬਣਾਉਣ ਜੀ । ਵੱਲੋ ÷ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ।
0 -
-
-
-
0 Comments