ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀੇ ਪਾਵਨ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ
Related Articles
-
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹੈੱਡ ਗ੍ਰੰਥੀ, ਜਿੰਨ੍ਹਾਂ ਨੇ ਜਥੇਬੰਦੀ ਦਮਦਮੀ ਟਕਸਾਲ ਵਿੱਚ ਰਹਿ ਕੇ ਗੁਰਮਤਿ ਦੀ ਵਿਦਿਆ ਪ੍ਰਾਪਤ ਕੀਤੀ ਅਤੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਬਣੇ ਪਰਮ ਸਨਮਾਨਯੋਗ, ਨਿਰਮਲ ਆਤਮਾ ਗੁਰਪੁਰਵਾਸੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦਾ ਦੁਸਹਿਰਾ ਸਮਾਗਮ ਮਿਤੀ 5 ਸਤੰਬਰ 2023 ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਗੁਰੁਦੁਆਰਾ ਸੰਗਰਾਣਾ ਸਾਹਿਬ ਸ਼੍ਰੀ ਤਰਨ ਤਾਰਨ ਸਾਹਿਬ ਰੋਡ (ਸ੍ਰੀ ਅੰਮ੍ਰਿਤਸਰ ਸਾਹਿਬ) ਜੀ ਵਿਖੇ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਦਰਸ਼ਣ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0 -
-
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਹਰ ਸਾਲ 6 ਜੂਨ ਨੂੰ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬਹੁਤ ਵੱਡੇ ਪੱਧਰ ਤੇ ਚੜ੍ਹਦੀਕਲਾ ਨਾਲ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਨਾਇਆ ਜਾਂਦਾ ਹੈ । ਇਸ ਵਾਰ 6 ਜੂਨ 2023 ਨੂੰ 39ਵਾਂ ਸ਼ਹੀਦੀ ਜੋੜ ਮੇਲਾ ਮਨਾਉਣ ਸਬੰਧੀ ਸਮੁੱਚੇ ਪੰਜਾਬ ਦੇ ਮੁਖੀ ਮੁਖੀ ਜੁੰਮੇਵਾਰ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਕੱਲ 20 ਮਈ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਮਹਿਤਾ ਵਿਖੇ ਹੋ ਰਹੀ ਹੈ । ਸਮੂਹ ਪਤਿਵੰਤੇ ਸਿੰਘ ਇਸ ਵਿਸ਼ੇਸ਼ ਇਕੱਤਰਤਾ ਵਿੱਚ ਹਾਜਰੀਆਂ ਭਰਨ ਅਤੇ ਸ਼ਹੀਦੀ ਜੋੜ ਮੇਲਾ ਹੋਰ ਸਚਾਰੂ ਰੂਪ ‘ਚ ਮਨਾਉਣ ਸਬੰਧੀ ਆਪਣੇ ਆਪਣੇ ਵਿਚਾਰ ਸੰਗਤਾਂ ਨੂੰ ਸ੍ਰਵਣ ਕਰਵਾਉਣ ਜੀ । ਵਿਸ਼ੇਸ਼ ਇਕੱਤਰਤਾ ਸਵੇਰੇ 11 ਵਜੇ ਆਰੰਭ ਹੋਵੇਗੀ ਜੀ । ਬੇਨਤੀ ਕਰਤਾ :- ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ )
Damdami Taksal, , Events & Updates, 0 -
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 9 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕੋਟਲੀ ਬਾਵਾ ਦਾਸ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
ਦਮਦਮੀ ਟਕਸਾਲ ਦੇ 15ਵੇਂ ਮੁਖੀ ਮਹਾਂਪੁਰਸ਼ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦੇ ਸਮਾਗਮ ਮਿਤੀ 24 ਦਸੰਬਰ 2023 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹੁੰਮ ਹੁੰਮਾਂ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹਾ ਪੋਹ ਸੁਦੀ ਸਤਵੀਂ ਮਿਤੀ 6 ਜਨਵਰੀ 2025 ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵਿਖੇ ਬੜੀ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਮਿਤੀ 5 ਅਤੇ 6 ਤਰੀਕ ਸ਼ਾਮ ਨੂੰ ਸਤਿਗੁਰੂ ਸਾਹਿਬ ਜੀ ਦੇ ਜੀਵਨ ਕੌਤਕਾਂ ਦੀ ਕਥਾ ( ਜਨਮ ਦੀ ਕਥਾ ) ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0







