॥ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਵਣ ਜੀ
Related Articles
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਮਿਤੀ 17 ਦਸਬੰਰ 2023 ਨੂੰ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ,ਚਾਂਦਨੀ ਚੌਂਕ ,ਨਵੀਂ ਦਿੱਲੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਸ਼ਹੀਦੀ ਦੇ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼੍ਰੀ ਜਪੁ ਜੀ ਸਾਹਿਬ ਦਾ ਪਾਠ ਉਪਰੰਤ 12:30 ਤੋਂ 2 ਵਜੇ ਤੱਕ ਗੁਰ ਇਤਿਹਾਸ ਵਿਚੋਂ ਸ਼ਹੀਦੀ ਪ੍ਰਸੰਗ ਦੀ ਕਥਾ ਵਿਚਾਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ ਉਪਰੰਤ ਅਰਦਾਸ ਤੇ ਸ਼੍ਰੀ ਮੁਖਵਾਕ ਸਾਹਿਬ ਹੋਣਗੇ । ਇਸ ਸ਼ਹੀਦੀ ਸਮਾਗਮ ਦਾ ਲਾਇਵ ਪ੍ਰਸਾਰਨ Damdami Taksal Tv ਚੈਂਨਲ ਅਤੇ ਹੋਰ ਵੀ ਚੈਂਨਲਾ ਤੇ ਕੀਤਾ ਜਾ ਰਿਹਾ ਹੈ ਸੰਗਤਾਂ ਸ੍ਰਵਣ ਕਰਕੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0 -
ਤਹੀ ਪ੍ਰਕਾਸ਼ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਹੈੱਡਕੁਆਟਰ ਜਥੇਬੰਦੀ ਦਮਦਮੀ ਟਕਸਾਲ ਤੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਸਜਾਏ ਜਾ ਰਹੇ ਹਨ। ਸਮੂਹ ਸੰਗਤਾਂ ਹੁੰਮ ਹੁੰਮਾਂ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਮਹਾਰਾਜ ਦੇ ਸੰਪੂਰਨਤਾ ਅਤੇ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ੩੧੬ਵੇ ਸਥਾਪਨਾ ਦਿਹਾੜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਗੁਰੂ ਕਾਂਸੀ (ਤਲਵੰਡੀ ਸਾਬੋ) ਵਿਖੇ ਮਿਤੀ 7 ਅਗਸਤ 2022 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ ।
Damdami Taksal, , Events & Updates, 0







