ਗੁਰਦੁਆਰਾ ਬਾਬੇ ਸ਼ਹੀਦਾਂ ਨਗਰ ਸਰਮਤਸਪੁਰ ( ਜਲੰਧਰ) ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਨਵੇਂ ਉਸਾਰੇ ਗਏ ਦਰਬਾਰ ਹਾਲ ਦਾ ਉਦਘਾਟਨ ਸਮਾਗਮ ਮਿਤੀ 17 ਮਾਰਚ 2024 ਐਤਵਾਰ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਭੋਗ ਅਤੇ ਸੰਪੂਰਨਤਾ ਦਾ ਸਮਾਗਮ ਗੁਰਦੁਆਰਾ ਸ਼ਹੀਦਾਂ ਲੱਧੇਵਾਲ,ਮਾਹਿਲਪੁਰ ( ਹੁਸ਼ਿਆਰਪੁਰ) ਵਿਖੇ ਮਿਤੀ 22 ਸਤੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ । ਲੜੀਵਾਰ ਕਥਾ ਦੀ ਸੰਪੂਰਨਤਾ ਦਾ ਭੋਗ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਪਾਉਣਗੇ । ਇਹ ਸਮਾਗਮ ‘ਚ ਹੋਰ ਵੀ ਸਤਿਕਾਰਯੋਗ ਸ਼ਖ਼ਸੀਅਤਾਂ ਹਾਜ਼ਰੀਆਂ ਭਰਨਗੀਆਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਸਮੇਂ ਸਿਰ ਪਹੁੰਚਕੇ ਇਸ ਸਮਾਗਮ ‘ਚ ਹਾਜ਼ਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਤੋਂ ਵਰਸੋਈ ਮਹਾਨ ਜਥੇਬੰਦੀ , ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ : ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਸੱਚਖੰਡ ਗਮਨ ਦਿਹਾੜੇ ਤੇ ਮਿਤੀ 17 ਅਗਸਤ 2022 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ, (ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
-
ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਹਿ ਜਾਇ।। ਦਮਦਮੀ ਟਕਸਾਲ ਦੇ 11ਵੇਂ ਮੁਖੀ ਪੂਰਨ ਮਹਾਂਪੁਰਸ਼ ,ਪੰਥ ਰਤਨ,ਬ੍ਰਹਮਗਿਆਨੀ ਸੰਤ ਗਿ: ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ ਅੱਜ ਦੇ ਦਿਨ ਸੰਨ 1930 / 4 ਫੱਗਣ ਨੂੰ ਸਵੇਰੇ 7:40 ਤੇ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਣ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਸਨ । ਅੱਜ ਬਰਸੀ ਦੇ ਜੋੜ ਮੇਲੇ ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਜਥੇਬੰਦੀ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸ੍ਹੋਲਵੇਂ ਮੁਖੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਨੂੰ ਕੋਟਿ ਕੋਟਿ ਪ੍ਰਨਾਮ ।
Damdami Taksal, , Events & Updates, 0







