
ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਵਿਖੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਵਿੱਚ ਸਾਲਾਨ ਮਹਾਨ ਸ਼ਹੀਦੀ ਜੋੜ ਮੇਲਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ 6 ਜੂਨ ਦਿਨ ਸੋਮਵਾਰ ਨੂੰ ਮਹਿਤੇ ਵਿਖੇ ਹਾਜ਼ਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।

Related Articles
-
-
-
-
-
-
-
6 ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਅਤੇ ਅਮਰ ਸ਼ਹੀਦ, ਪੂਰਨ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ( ਹੈੱਡਕੁਆਟਰ) ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰਾ ਇਕ ਹਫਤਾ ਮਿਤੀ 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਹਫਤਾ ਦੇ ਰੂਪ ਵਿੱਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੇਠ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ 2022 ਦਿਨ ਸੋਮਵਾਰ ਨੂੰ ਮਹਿਤਾ ਚੌਂਕ ਵਿਖੇ ਸ਼ਹੀਦੀ ਜੋੜ ਮੇਲੇ ‘ਚ ਹਾਜ਼ਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਵਿਸ਼ੇਸ਼ ਬੇਨਤੀ :- ਮਿਤੀ 1 ਜੂਨ ਤੋਂ 5 ਜੂਨ ਤਕ ਸ਼ਾਮ 3 ਵਜੇ ਤੋਂ 7 ਵਜੇ ਤਕ ਕਥਾ ਕੀਰਤਨ ਦੇ ਦੀਵਾਨ ਸਜਣਗੇ ਅਤੇ 6 ਜੂਨ ਨੂੰ ਸਵੇਰੇ 9 ਵਜੇ ਤੋੰ ਸ਼ਾਮ 5 ਵਜੇ ਤਕ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਵਿਚਾਰਾਂ ਅਤੇ ਕਥਾ ਕੀਰਤਨ ਦੇ ਪ੍ਰਵਾਹ ਚੱਲਣਗੇ ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -