ਦਮਦਮੀ ਟਕਸਾਲ ਜਥਾ,ਭਿੰਡਰਾਂ ਮਹਿਤਾ ਵਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੇ ਭੋਗ ਮਿਤੀ 21 ਅਪ੍ਰੈਲ 2021 ਦਿਨ ਬੁੱਧਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ(ਪਹਿਲੇ ਮੁਖੀ ਦਮਦਮੀ ਟਕਸਾਲ) ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ
Related Articles
-
-
ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ ।
Damdami Taksal, , Events & Updates, 0 -
ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਤੇ ਵਿਸੇਸ਼ ਗੁਰਮਤਿ ਸਮਾਗਮ ਡੇਰਾ ਬਾਬਾ ਜਵਾਹਰ ਦਾਸ ਜੀ ( ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ _ ਮਹਿਤਾ ) ਪਿੰਡ ਸੂਸ ,ਹੁਸ਼ਿਆਰਪੁਰ ਵਿਖੇ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ ।ਸਮੂਹ ਸੰਗਤਾਂ ਨੇ ਹਾਜਰੀ ਭਰਨੀ ਜੀ ਗੁਰੂ ਪੰਥ ਦੇ ਦਾਸ ÷ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: ੮ਵੀਂ ( ਅੰਬਾਲਾ) ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹਫ਼ਤਾਵਾਰੀ ਕਥਾ ਕੀਰਤਨ ਦੇ ਸਮਾਗਮ ਮਿਤੀ 29 ਜੂਨ 2022 ਤੋਂ ਆਰੰਭ ਹੋ ਰਹੇ ਹਨ। ਮਿਤੀ 5 ਜੁਲਾਈ 2022 ਨੂੰ ਇਹਨਾਂ ਸਮਾਗਮਾਂ ਦੀ ਸਮਾਪਤੀ ਹੋਵੇਗੀ । ਸਮੂਹ ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ ਅਤੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0 -
ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਵੱਲੋਂ ਆਪਣੇ ਕਰ ਕਮਲਾ ਦੁਆਰਾ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦੇ ਵਰਤਮਾਨ 16ਵੇਂ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਮੁੱਚੇ ਦਮਦਮੀ ਟਕਸਾਲ ਜਥੇ ਵਲ਼ੋਂ ਮਿਤੀ 27 ਦਸੰਬਰ 2004 ਨੂੰ ਜਥੇਬੰਦੀ ਦੇ ਮੁਖੀ ਵਜੋਂ ਸੇਵਾਵਾਂ ਗੁਰੂ ਸਾਹਿਬ ਜੀ ਦੀ ਹਜੂਰੀ ‘ਚ ਸੇਵਾਵਾਂ ਬਖਸ਼ਿਸ ਕੀਤੀਆਂ ਗਈਆਂ ਸਨ । ਇਸ ਸਾਲ 2025 ‘ਚ ਮਹਾਂਪੁਰਸ਼ਾਂ ਦੀ ਦਸਤਾਰਬੰਦੀ ਨੂੰ 21 ਸਾਲਾ ਹੋਣ ਤੇ, ਜਥੇਬੰਦੀ ਵੱਲੋਂ ਗੁਰੂ ਸਾਹਿਬ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਅਤੇ ਮਹਾਂਪੁਰਸ਼ਾਂ ਨੂੰ ਦਸਤਾਰਬੰਦੀ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।
Damdami Taksal, , Events & Updates, 0







