
ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ ।

Related Articles
-
ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਗੁਰਮਤਿ ਸਮਾਗਮ ਹੋਇਆ ਕਰਨਗੇ ਸਮੂਹ ਸੰਗਤਾ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਬੇਨਤੀ ਕਰਤਾ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 9 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕੋਟਲੀ ਬਾਵਾ ਦਾਸ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
8 ਦਸੰਬਰ 2021 ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਤੇ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । 10 ਤੋਂ 11 ਗੁਰ ਇਤਿਹਾਸ ਦੀ ਕਥਾ ਵੀਚਾਰ ਹੋਵੇਗੀ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਘੱਲੂਘਾਰਾ ਹਫਤਾ ਦੇ ਰੂਪ ‘ਚ ਮਨਾਈ ਜਾਂਦੀ ਹੈ । ਇਸ ਵਾਰ 39ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ । ਅੱਜ 1 ਜੂਨ ਤੋਂ 5 ਜੂਨ ਤੱਕ ਸ਼ਾਮ ਨੂੰ ਹੋ ਰਹੇ ਸਮਾਗਮਾਂ ਦਾ ਵੇਰਵਾ । 6 ਜੂਨ ਸਵੇਰੇ 9 ਵਜੇ ਤੋਂ ਸ਼ਾਮ ਤਕ ਸਮਾਗਮ ਚੱਲਣਗੇ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0