ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਾਵਨ ਯਾਦ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ( ਸ਼੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ) ਵਿਖੇ ਸਵੇਰੇ 8 ਤੋਂ 9 ਵਜੇ ਤੱਕ ਕਥਾ ਦੀ ਹਾਜਰੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਭਰਨਗੇਂ।
Related Articles
-
-
6 ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਅਤੇ ਅਮਰ ਸ਼ਹੀਦ, ਪੂਰਨ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ( ਹੈੱਡਕੁਆਟਰ) ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰਾ ਇਕ ਹਫਤਾ ਮਿਤੀ 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਹਫਤਾ ਦੇ ਰੂਪ ਵਿੱਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੇਠ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ 2022 ਦਿਨ ਸੋਮਵਾਰ ਨੂੰ ਮਹਿਤਾ ਚੌਂਕ ਵਿਖੇ ਸ਼ਹੀਦੀ ਜੋੜ ਮੇਲੇ ‘ਚ ਹਾਜ਼ਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਵਿਸ਼ੇਸ਼ ਬੇਨਤੀ :- ਮਿਤੀ 1 ਜੂਨ ਤੋਂ 5 ਜੂਨ ਤਕ ਸ਼ਾਮ 3 ਵਜੇ ਤੋਂ 7 ਵਜੇ ਤਕ ਕਥਾ ਕੀਰਤਨ ਦੇ ਦੀਵਾਨ ਸਜਣਗੇ ਅਤੇ 6 ਜੂਨ ਨੂੰ ਸਵੇਰੇ 9 ਵਜੇ ਤੋੰ ਸ਼ਾਮ 5 ਵਜੇ ਤਕ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਵਿਚਾਰਾਂ ਅਤੇ ਕਥਾ ਕੀਰਤਨ ਦੇ ਪ੍ਰਵਾਹ ਚੱਲਣਗੇ ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
ਮਹਾਂਪੁਰਸ਼ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸ਼ੰਘਰਸ਼ ਦੌਰਾਨ ਨਕਲੀ ਨਿਰੰਕਾਰੀਆਂ ਨੂੰ ਗੁਰੂ ਨਿੰਦਾ ਤੋਂ ਰੋਕਣ ਗਏ ਜਥੇ ਦੇ ਸਿੰਘਾਂ ਤੇ ਗੋਲੀਆਂ ਚਲਾਕੇ 13 ਸਿੰਘਾਂ ਨੂੰ 13 ਅਪ੍ਰੈਲ 1978 ਨੂੰ ਵਿਸਾਖੀ ਵਾਲੇ ਦਿਨ ਦੁਸ਼ਟਾਂ ਨੇ ਸ਼ਹੀਦ ਕਰ ਦਿੱਤਾ ਸੀ । ਉਹਨਾਂ ਮਹਾਨ ਸ਼ਹੀਦਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੋਟਿ ਕੋਟਿ ਪ੍ਰਨਾਮ। ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗਵਾਈ ਹੇਠ ਉਹਨਾਂ ਮਹਾਨ ਸ਼ਹੀਦਾਂ ਦੀ ਯਾਦ ਹਰ ਸਾਲ ਵਿਸਾਖੀ ਵਾਲੇ ਦਿਨ ਉਹਨਾਂ ਸ਼ਹੀਦਾਂ ਦੀ ਯਾਦ ‘ਚ ਬਣੇ ਸ਼ਹੀਦੀ ਅਸਥਾਨ ਗੁ: ਸ਼ਹੀਦ ਗੰਜ ਬੀ ਬਲਾਕ ( ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਸ਼ਹੀਦੀ ਸਮਾਗਮ ਕੀਤਾ ਜਾਂਦਾ ਹੈ
Damdami Taksal, , Events & Updates, 0 -
-
-
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-







