ਸ਼ਹੀਦੀ ਸਮਾਗਮ
Related Articles
-
-
-
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0 -
-
ਮਹਾਂਪੁਰਸ਼ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸ਼ੰਘਰਸ਼ ਦੌਰਾਨ ਨਕਲੀ ਨਿਰੰਕਾਰੀਆਂ ਨੂੰ ਗੁਰੂ ਨਿੰਦਾ ਤੋਂ ਰੋਕਣ ਗਏ ਜਥੇ ਦੇ ਸਿੰਘਾਂ ਤੇ ਗੋਲੀਆਂ ਚਲਾਕੇ 13 ਸਿੰਘਾਂ ਨੂੰ 13 ਅਪ੍ਰੈਲ 1978 ਨੂੰ ਵਿਸਾਖੀ ਵਾਲੇ ਦਿਨ ਦੁਸ਼ਟਾਂ ਨੇ ਸ਼ਹੀਦ ਕਰ ਦਿੱਤਾ ਸੀ । ਉਹਨਾਂ ਮਹਾਨ ਸ਼ਹੀਦਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੋਟਿ ਕੋਟਿ ਪ੍ਰਨਾਮ। ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗਵਾਈ ਹੇਠ ਉਹਨਾਂ ਮਹਾਨ ਸ਼ਹੀਦਾਂ ਦੀ ਯਾਦ ਹਰ ਸਾਲ ਵਿਸਾਖੀ ਵਾਲੇ ਦਿਨ ਉਹਨਾਂ ਸ਼ਹੀਦਾਂ ਦੀ ਯਾਦ ‘ਚ ਬਣੇ ਸ਼ਹੀਦੀ ਅਸਥਾਨ ਗੁ: ਸ਼ਹੀਦ ਗੰਜ ਬੀ ਬਲਾਕ ( ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਸ਼ਹੀਦੀ ਸਮਾਗਮ ਕੀਤਾ ਜਾਂਦਾ ਹੈ
Damdami Taksal, , Events & Updates, 0 -
-
-
ਦਮਦਮੀ ਟਕਸਾਲ ਜਥੇਬੰਦੀ ਦੇ ਪਹਿਲੇ ਮੁਖੀ, ਅਮਰ ਸ਼ਹੀਦ ,ਸਿੰਘ ਸਾਹਿਬ, ਜਥੇਦਾਰ , ਬ੍ਰਹਮਗਿਆਨੀ ,ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਨਗਰ , ਨਗਰ ਪਹੂਵਿੰਡ ( ਤਰਨ ਤਾਰਨ) ਪੁਰਾਤਨ ਜਨਮ ਅਸਥਾਨ ( ਅੰਦਰਲਾ ਗੁਰਦੁਆਰਾ) ਵਿਖੇ ਬਾਬਾ ਜੀ ਦੀ ਜਨਮ ਦਿਹਾੜ੍ਹੇ ਨੂੰ ਸਮਰਪਿਤ ਮਿਤੀ 19 ਜਨਵਰੀ 2025 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਇਸ ਸਮਾਗਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







