ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ (ਪਿੰਡ ਪਥਿਆਲ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Related Articles
-
-
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0 -
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਹਰ ਸਾਲ 6 ਜੂਨ ਨੂੰ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬਹੁਤ ਵੱਡੇ ਪੱਧਰ ਤੇ ਚੜ੍ਹਦੀਕਲਾ ਨਾਲ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਨਾਇਆ ਜਾਂਦਾ ਹੈ । ਇਸ ਵਾਰ 6 ਜੂਨ 2023 ਨੂੰ 39ਵਾਂ ਸ਼ਹੀਦੀ ਜੋੜ ਮੇਲਾ ਮਨਾਉਣ ਸਬੰਧੀ ਸਮੁੱਚੇ ਪੰਜਾਬ ਦੇ ਮੁਖੀ ਮੁਖੀ ਜੁੰਮੇਵਾਰ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਕੱਲ 20 ਮਈ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਮਹਿਤਾ ਵਿਖੇ ਹੋ ਰਹੀ ਹੈ । ਸਮੂਹ ਪਤਿਵੰਤੇ ਸਿੰਘ ਇਸ ਵਿਸ਼ੇਸ਼ ਇਕੱਤਰਤਾ ਵਿੱਚ ਹਾਜਰੀਆਂ ਭਰਨ ਅਤੇ ਸ਼ਹੀਦੀ ਜੋੜ ਮੇਲਾ ਹੋਰ ਸਚਾਰੂ ਰੂਪ ‘ਚ ਮਨਾਉਣ ਸਬੰਧੀ ਆਪਣੇ ਆਪਣੇ ਵਿਚਾਰ ਸੰਗਤਾਂ ਨੂੰ ਸ੍ਰਵਣ ਕਰਵਾਉਣ ਜੀ । ਵਿਸ਼ੇਸ਼ ਇਕੱਤਰਤਾ ਸਵੇਰੇ 11 ਵਜੇ ਆਰੰਭ ਹੋਵੇਗੀ ਜੀ । ਬੇਨਤੀ ਕਰਤਾ :- ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ )
Damdami Taksal, , Events & Updates, 0 -
20ਵੀਂ ਸਦੀ ਦੇ ਮਹਾਨ ਜਰਨੈਲ ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹੋਣ ਜਾ ਰਹੇ 42ਵੇਂ ਸ਼ਹੀਦੀ ਸਮਾਗਮ ਦੇ ਪ੍ਰਬੰਧਾ ਲਈ ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਮਹਿਤਾ ਇਲਾਕੇ ਦੇ ਸਿੰਘਾਂ ਦੀ ਵਿਸੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 30 ਮਈ 2026 ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ ਇਲਾਕਾ ਨਿਵਾਸੀ ਸਮੂਹ ਸਿੰਘਾਂ ਨੂੰ ਬੇਨਤੀ ਹੈ ਸਮੇੰ ਤੇ ਇਸ ਇਕੱਤਰਤਾ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ 🙏🙏 ਬੇਨਤੀ ਕਰਤਾ:- ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਮਿਤੀ 17,18 ਫਰਵਰੀ 2024 ਦਿਨ ਸ਼ਨੀਵਾਰ, ਐਤਵਾਰ ਨੂੰ ਗੁਰਦੁਆਰਾ ਤਪ ਅਸਥਾਨ ਬਾਬਾ ਰਾਮ ਥੰਮ੍ਹਣ ਸਾਹਿਬ ( ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ_ਮਹਿਤਾ) ਪਿੰਡ ਮਨੇਸ਼ ਜਿਲਾ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਦਰਸਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ ਬੇਨਤੀ ਕਰਤਾ ÷ ਗੁਰੂ ਪੰਥ ਦੇ ਦਾਸ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ । ਮਹਾਂਪੁਰਸ਼ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾ ਦੀ ਹਾਜਰੀ ਭਰਨਗੇ । ਅਮਰੀਕਾ ਨਿਵਾਸੀ ਸੰਗਤਾਂ ਬਣੇ ਹੋਏ ਪ੍ਰੋਗਰਾਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







