ਮਿਤੀ 7 ਅਗਸਤ 2023

ਅੱਜ ਮਿਤੀ 7 ਅਗਸਤ 2023 ਨੂੰ ਜਥੇਬੰਦੀ ਦਮਦਮੀ ਟਕਸਾਲ ਦਾ 317 ਵਾਂ ਸਥਾਪਨਾ ਦਿਹਾੜਾ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਗਿਆ ।

ਮਿਤੀ 7 ਅਗਸਤ 2022

ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਜਥੇਬੰਦੀ ਦਮਦਮੀ ਟਕਸਾਲ ਦਾ 316 ਸਥਾਪਨਾ ਦਿਹਾੜਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਿਤੀ 7 ਅਗਸਤ 2022 ਨੂੰ ਮਨਾਇਆ ਗਿਆ I

ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਦਾ ਦਿਹਾੜਾ ਅਤੇ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਦੀ ਜਥੇਬੰਦੀ ਦਮਦਮੀ ਟਕਸਾਲ ਦਾ ੩੧੫ ਵਾਂ ਸਥਾਪਨਾ ਦਿਹਾੜਾ ਦਮਦਮੀ ਟਕਸਾਲ ਦੇ ਮੌਜ਼ੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੀ ਅਗੁਵਾਈ ‘ਚ ਬੜੇ ਜਾਹੋ ਜਲਾਲ ਨਾਲ ਮਿਤੀ 7 ਅਗਸਤ 23 ਸਾਵਣ (2021) ਨੂੰ ਮਨਾਇਆ ਗਿਆ ।

ਦਮਦਮੀ ਟਕਸਾਲ ਜਥੇਬੰਦੀ ਦਾ 313 ਵਾਂ ਸਥਾਪਨਾ ਦਿਹਾੜਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ (ਬਠਿੰਡਾ) ਵਿਖੇ 23 ਸਾਵਣ 7 ਅਗਸਤ 2020 ਨੂੰ ਮਨਾਇਆ ਗਿਆ ।

ਹਰ ਸਾਲ ਦੀ ਤਰਾਂ ਅੱਜ 7 ਅਗਸਤ 23 ਸਾਵਣ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਹਾੜਾ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਅਗਵਾਈ ਚ ਤਖਤ ਸਾਹਿਬ ਜੀ ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਮਾਗਮ ‘ਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ ਜੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਪਾਹੁੰਚੇ ਅਤੇ ਹੋਰ ਵੀ ਸੰਤਾਂ ਮਹਾਂਪੁਰਸ਼ਾਂ ,SGPC ਮੈਂਬਰਾ ਅਤੇ ਸੰਗਤਾਂ ਵੱਲੋਂ ਇਹਨਾਂ ਸਮਾਗਮਾਂ ਚ ਹਾਜ਼ਰੀਆਂ ਭਰੀਆਂ ਗਈਆਂ ।

©2024 Damdami Taksal. All rights reserved.

Main Menus

Log in with your credentials

Forgot your details?