20ਵੀਂ ਸਦੀ ਦੇ ਮਹਾਨ ਜਰਨੈਲ ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹੋਣ ਜਾ ਰਹੇ 42ਵੇਂ ਸ਼ਹੀਦੀ ਸਮਾਗਮ ਦੇ ਪ੍ਰਬੰਧਾ ਲਈ ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਵਾਲੇ ਪਤਿਵੰਤੇ ਸਿੰਘਾਂ ਦੀ ਵਿਸੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 20 ਮਈ 2026 ਨੂੰ ਦੁਪਹਿਰ 12 ਵਜੇ ਰਖੀ ਗਈ ਹੈ ਸਮੂਹ ਸਿੰਘਾਂ ਨੇ ਸਮੇ ਤੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ ਬੇਨਤੀ ਕਰਤਾ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ।
Related Articles
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਤੋਂ ਵਰਸੋਈ ਹੋਈ ਜਥੇਬੰਦੀ ਦਮਦਮੀ ਟਕਸਾਲ ਦੇ 317ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਮਿਤੀ 1 ਅਗਸਤ ਤੋਂ 7 ਅਗਸਤ 2023 ਤੱਕ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜ੍ਹੀ ਚੜਦੀਕਲਾ ਨਾਲ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਾਲਾਨਾ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । ਮੁੱਖ ਸਮਾਗਮ ਮਿਤੀ 7 ਅਗਸਤ 2023 ਨੂੰ ਹੈ , ਇਸ ਸਮਾਗਮ ‘ਚ ਤਖਤ ਸਾਹਿਬਾਨਾ ਦੇ ਸਿੰਘ ਸਾਹਿਬਾਨ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਹੋਰ ਵੀ ਪ੍ਰਚਾਰਕ ਵਿਦਿਵਾਨ ਸਹਿਬਾਨ ਹਾਜਰੀਆਂ ਭਰਨਗੇ ਅਤੇ ਦਮਦਮੀ ਟਕਸਾਲ ਜਥੇਬੰਦੀ ਸਬੰਧੀ ਵਿਚਾਰਾਂ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ ।
Damdami Taksal, , Events & Updates, 0 -
-
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੱਲ ਮਿਤੀ 16 ਅਗਸਤ 2024 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-
ਅਮਰ ਸ਼ਹੀਦ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਅਤੇ ਅਮਰ ਸ਼ਹੀਦ ਧੰਨ ਧੰਨ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਨਿ ਕੋਟਿ ਪ੍ਰਨਾਮ। ੮ ਪੋਹ ੨੨ – ੧੨ -੨੦੨੫ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0







