
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।

Related Articles
-
-
ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ 40ਵੀਂ ਸ਼ਹੀਦੀ ਵਰ੍ਹੇਗੰਢ ਮਿਤੀ 6 ਜੂਨ 2024 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਜਥਾ ਭਿੰਡਰਾਂ- ਮਹਿਤਾ) ਅੰਮ੍ਰਿਤਸਰ ਸਾਹਿਬ ਵਿਖੇ ਮੁਖ ਰੂਪ ਵਿੱਚ ਮਨਾਈ ਜਾਵੇਗੀ ਉੱਥੇ ਹੀ ਵਿਸੇਸ਼ ਰੂਪ ਵਿਚ ਵਿਦੇਸ਼ਾਂ ਵਿੱਚ ਵੀ ਖਾਸ ਕਰਕੇ ਇੰਗਲੈਂਡ ਦੀ ਧਰਤੀ ਤੇ ਮਿਤੀ 21-22-23 ਜੂਨ 2024 ਨੂੰ ਗੁਰਦੁਆਰਾ ਗਰੀਬ ਨਿਵਾਜ ,Springfield road hayes, ub4,olp ਵਿਖੇ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ ਸਮੂਹ ਸੰਗਤਾਂ ਨੇ ਇਹਨਾਂ 40ਵੇਂ ਸ਼ਹੀਦੀ ਸਮਾਗਮਾਂ ਵਿਚ ਤਨ ਮਨ ਧਨ ਨਾਲ ਹਾਜਰੀ ਭਰਨ ਦੀ ਕਿਰਪਾਲਤਾ ਕਰਨੀ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ
Damdami Taksal, , Events & Updates, 0 -
-
-
-
-
ਦਸਮ ਪਿਤਾ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਸਿੱਖ ਪੰਥ ਦੀ ਮਹਾਨ ਜਥੇਬੰਦੀ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਤੋਂ 19 ਸਾਲ ਦੇ ਲੰਬੇਰੇ ਸਮੇਂ ਬਾਅਦ, ਪਹਿਲੀ ਵਾਰ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ UK ਦੀ ਧਰਤੀ ਤੇ, ਮਿਤੀ 16 to 25 September 2023 ਤੱਕ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ। ਇੰਗਲੈਂਡ ਨਿਵਾਸੀ ਸਮੂਹ ਸੰਗਤ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਮਿਤੀ 17 ਦਸਬੰਰ 2023 ਨੂੰ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ,ਚਾਂਦਨੀ ਚੌਂਕ ,ਨਵੀਂ ਦਿੱਲੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਸ਼ਹੀਦੀ ਦੇ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼੍ਰੀ ਜਪੁ ਜੀ ਸਾਹਿਬ ਦਾ ਪਾਠ ਉਪਰੰਤ 12:30 ਤੋਂ 2 ਵਜੇ ਤੱਕ ਗੁਰ ਇਤਿਹਾਸ ਵਿਚੋਂ ਸ਼ਹੀਦੀ ਪ੍ਰਸੰਗ ਦੀ ਕਥਾ ਵਿਚਾਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ ਉਪਰੰਤ ਅਰਦਾਸ ਤੇ ਸ਼੍ਰੀ ਮੁਖਵਾਕ ਸਾਹਿਬ ਹੋਣਗੇ । ਇਸ ਸ਼ਹੀਦੀ ਸਮਾਗਮ ਦਾ ਲਾਇਵ ਪ੍ਰਸਾਰਨ Damdami Taksal Tv ਚੈਂਨਲ ਅਤੇ ਹੋਰ ਵੀ ਚੈਂਨਲਾ ਤੇ ਕੀਤਾ ਜਾ ਰਿਹਾ ਹੈ ਸੰਗਤਾਂ ਸ੍ਰਵਣ ਕਰਕੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0