6 ਜੂਨ 1984 ਦੇ ਸਮੂਹ ਸ਼ਹੀਦਾਂ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਉਣ ਸਬੰਧੀ ਅਤੇ ਲੰਗਰਾਂ, ਛਬੀਲਾਂ, ਪਾਰਕਿੰਗ, ਅਤੇ ਹੋਰ ਜਰੂਰੀ ਸੇਵਾਵਾਂ ਕਰਨ ਸਬੰਧੀ ਇਲਾਕਾ ਨਿਵਾਸੀ ਜੁੰਮੇਵਾਰ ਸਿੰਘਾਂ ਦੀ ਵਿਸ਼ੇਸ਼ ਮੀਟਿੰਗ ਅੱਜ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਕੀਤੀ ਗਈ। ਮੀਟਿੰਗ ਵਿਚ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਇਲਾਕਾ ਨਿਵਾਸੀ ਜੁੰਮੇਵਾਰ ਪਤਿਵੰਤੇ ਸਿੰਘਾਂ ਨੇ ਹਾਜਰੀਆਂ ਭਰੀਆਂ ।

ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁੱਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹਰ ਸਾਲ 6 ਜੂਨ ਨੂੰ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾਂਦਾ ਹੈ ।
ਸ਼ਹੀਦੀ ਜੋੜ ਮੇਲੇ ਸਬੰਧੀ ਪਿੰਡਾਂ ਨਗਰਾਂ ਸ਼ਹਿਰਾਂ ਵਿੱਚ ਚਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੇ ਅੱਜ ਦੇ ਸਮਾਗਮ ਨਗਰ ਲੀਲ੍ਹ ਕਲਾਂ ਜਿਲ੍ਹਾ ( ਗੁਰਦਾਸਪੁਰ) ਵਿਖੇ ਸਜਾਏ ਗਏ ।
ਜਿਸ ਵਿੱਚ ਦਮਦਮੀ ਟਕਸਾਲ ਦੇ ਮੌਜ਼ੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਸਾਹਿਬ ਜੀ ਖਾਲਸਾ ਭਿੰਡਰਾਂਵਾਲੇ (ਪ੍ਰਧਾਨ ਸੰਤ ਸਮਾਜ) ਜੀ ਨੇ ਪਾਵਨ ਸ੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵੱਡੀ ਗਿਣਤੀ ਚ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀ ਭਰੀ ।

ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁੱਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹਰ ਸਾਲ 6 ਜੂਨ ਨੂੰ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾਂਦਾ ਹੈ ।
ਸ਼ਹੀਦੀ ਜੋੜ ਮੇਲੇ ਸਬੰਧੀ ਪਿੰਡਾਂ ਨਗਰਾਂ ਸ਼ਹਿਰਾਂ ਵਿੱਚ ਚਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੇ ਅੱਜ ਦੇ ਸਮਾਗਮ ਗੁ: ਤੱਪ ਅਸਥਾਨ ਬਾਬਾ ਰਾਮ ਥੰਮਣ ਸਾਹਿਬ ਜੀ ਨਗਰ ਮਨੇਸ ਜਿਲ੍ਹਾ ( ਗੁਰਦਾਸਪੁਰ) ਬ੍ਰਾਂਚ ਦਮਦਮੀ ਟਕਸਾਲ (ਜੱਥਾ ਭਿੰਡਰਾਂ ਮਹਿਤਾ) ਵਿਖੇ ਸਜਾਏ ਗਏ ।