ਸ਼ਹੀਦੀ ਸਮਾਗਮ ਨਗਰ ਭਲਾਈਪੁਰ ਪੁਰਬਾ ( ਸ਼੍ਰੀ ਅੰਮ੍ਰਿਤਸਰ ਸਾਹਿਬ )
40ਵਾਂ ਮਹਾਨ ਸ਼ਹੀਦੀ ਜੋੜ ਮੇਲਾ
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 40ਵਾਂ ਮਹਾਨ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਹਰ ਸਾਲ 6 ਜੂਨ ਨੂੰ ਬੜ੍ਹੀ ਚੜ੍ਹਦੀਕਲਾ ਨਾਲ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਨਾਇਆ ਜਾਂਦਾ ਹੈ ।
ਇਸ ਮਹਾਨ 40ਵੇਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮਿਤੀ 1 ਮਈ ਤੋਂ 31 ਮਈ ਤੱਕ ਵੱਖ-ਵੱਖ ਪਿੰਡਾਂ,ਨਗਰਾਂ,ਸ਼ਹਿਰਾਂ ‘ਚ ਚੱਲ ਰਹੀ ਸ਼ਹੀਦੀ ਸਮਾਗਮਾਂ ਦੀ ਲੜੀ ਦੌਰਾਨ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰਾਂ ਸ੍ਰਵਣ ਕਰਵਾਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ ।
ਜਰੂਰੀ ਬੇਨਤੀ :- ਮਿਤੀ 1 ਜੂਨ ਤੋਂ 5 ਜੂਨ ਤੱਕ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਘੱਲੂਘਾਰਾ ਹਫਤਾ ਦੇ ਰੂਪ ਸ਼ਾਮ 4 ਤੋਂ 6 ‘ ਸ਼ਹੀਦੀ ਦਿਵਾਨ ਸਜਾਏ ਜਾਣਗੇ ।
40ਵੇਂ ਮਹਾਨ ਸ਼ਹੀਦੀ ਜੋੜ ਮੇਲੇ ਦਾ ਮੁਖ ਸਮਾਗਮ ਮਿਤੀ 6 ਜੂਨ 2024 ਨੂੰ ਬਹੁਤ ਵੱਡੇ ਪੱਧਰ ਤੇ ਦਮਦਮੀ ਟਕਸਾਲ ਹੈੱਡਕੁਆਟਰ ਗ: ਗੁਰਦਰਸ਼ਨ ਪ੍ਰਕਾਸ਼ (ਮਹਿਤਾ ) ਵਿਖੇ ਮਨਾਇਆ ਜਾ ਰਿਹਾ ਹੈ ,ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਹੀਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਸਿੰਘਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।