8 ਪੋਹ ਚਮਕੌਰ ਦੀ ਕੱਚੀ ਗੜ੍ਹੀ ਦੀ ਭਿਆਨਕ ਜੰਗ ‘ਚ ਵੱਡੇ ਸਾਹਿਬਜ਼ਾਦੇ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਤਿੰਨ ਪਿਆਰੇ- ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਤੇ ਹੋਰ ਸਿੰਘ ਸੂਰਮੇ ਸ਼ਹੀਦ ਹੋ ਗਏ, ਸਮੂਹ ਸ਼ਹੀਦਾਂ ਸਿੰਘਾਂ ਨੂੰ ਕੋਟਾਨਿ-ਕੋਟਿ ਪ੍ਰਣਾਮ
Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਪਾਵਨ, ਪਵਿੱਤਰ, ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁਹਾਵੀ ਧਰਤ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁੱਖ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਸਹਿਬ ਜੀ ਨੇ 1606 ਈ: ਵਿਚ ਸਿਰਜਤ, ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਦੀ ਪ੍ਰਭੂਸੱਤਾ ਸੰਪੰਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਕੀਤੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0 -
-
-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਦੁੱਰਾਨੀ ਦੀਆਂ ਫੌਜਾਂ ਦਾ ਨਿੱਡਰਤਾ ਅਤੇ ਦਲੇਰੀ ਨਾਲ ਟਾਕਰਾ ਕਰਨ ਵਾਲੇ ਬ੍ਰਹਮ ਗਿਆਨੀ ਬਾਬਾ ਗੁਰਬਖਸ਼ ਸਿੰਘ ਜੀ (ਦੂਜੇ ਮੁਖੀ ਦਮਦਮੀ ਟਕਸਾਲ) ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ! ਸਿੱਖ ਯੋਧੇ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਨਾਮ ਸਿੱਖ ਇਤਿਹਾਸ ‘ਚ ਸਦਾ ਅਮਰ ਹੈ।
Damdami Taksal, , Events & Updates, 0 -
-
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0 -
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







