ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿਨ ਕੋਟ ਪ੍ਰਣਾਮ । ਵੱਲੋਂ:- ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ )
Related Articles
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
-
-
ਸ਼ਹੀਦ ਬਾਬਾ ਬਘੇਲ ਸਿੰਘ ਜੀ, ਸ਼ਹੀਦ ਬਾਬਾ ਅਮਰ ਸਿੰਘ ਅਤੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਗੁਰੁਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਬਘੇਲ ਸਿੰਘ ਜੀ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਨਗਰ ਭੁੱਸੇ ਜਿਲ੍ਹਾ ਸ਼੍ਰੀ ਤਰਨ ਤਾਰਨ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਿਤੀ 24 ,25 ਫਰਵਰੀ ਨੂੰ ਮਨਾਈ ਜਾ ਰਹੀ ਹੈ । ਮੁੱਖ ਸਮਾਗਮ ਮਿਤੀ 26 ਫਰਵਰੀ 2026 ਨੂੰ ਮਨਾਇਆ ਜਾ ਰਿਹਾ ਹੈ ਜਿਸ ਵਿਚ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 24 ਅਤੇ 25 ਫਰਵਰੀ ਨੂੰ ਰਾਤ 8 ਤੋਂ 9 ਵਜੇ ਤੱਕ ਅਤੇ ਮੁਖ ਸਮਾਗਮ ‘ਚ 26 ਫ਼ਰਵਰੀ ਨੂੰ ਸਵੇਰੇ 11 ਤੋਂ 12 ਵਜੇ ਤੱਕ ਕਥਾ ਦੀ ਹਾਜਰੀ ਭਰਨਗੇ। ਸਮੂਹ ਸੰਗਤ ਨੂੰ ਬੇਨਤੀ ਹੈ ਕਿ ਇਹਨਾਂ ਸਮਾਗਮਾਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ਅਤੇ ਸਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ।
Damdami Taksal, , Events & Updates, 0 -
ਵਿਦਿਆ ਮਾਰਤੰਡ,ਪੰਥ ਰਤਨ , ਪੂਰਨ ਬ੍ਰਹਮਗਿਆਨੀ ਦਮਦਮੀ ਟਕਸਾਲ ਦੇ ਬਾਹਵ੍ਹੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਂਪੁਰਖਾਂ ਦੇ ਅਨੰਨ ਪਿਆਰੇ ਸੇਵਕ ਭਾਈ ਗੁਰਮੁੱਖ ਸਿੰਘ ਜੀ ਉਡੀਸਾ ਦਾ ਸੱਚਖੰਡ ਗਮਨ ਕਰਨ ਦਾ ਸਾਲਾਨਾ ਜੋੜ ਮੇਲਾ ਮਿਤੀ 29-ਜੂਨ-2021 ਦਿਨ ਮੰਗਲਵਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ (ਹੈੱਡਕੁਆਟਰ ਦਮਦਮੀ ਟਕਸਾਲ) ਵਿਖੇ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ਗੁਰੂ ਪੰਥ ਦਾ ਦਾਸ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0







