
ਵਿਦਿਆ ਮਾਰਤੰਡ,ਪੰਥ ਰਤਨ ਬ੍ਰਹਮਗਿਆਨੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਪੁਰਖਾਂ ਦੇ ਅੰਗੀਠੇ ਚ ਛਾਲ ਮਾਰ ਕੇ ਆਪਣੇ ਸੁਆਸ ਤਿਆਗਣ ਵਾਲੇ ਪਿਆਰੇ ਭਾਈ ਗੁਰਮੁੱਖ ਸਿੰਘ ਉੜੀਸਾ ਜੀ ਦੀ 52ਵੀਂ ਬਰਸੀ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਦਮਦਮੀ ਟਕਸਾਲ ਦੇ ਮੁੱਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼,ਮਹਿਤਾ ਵਿਖੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਈ ਗਈ

ਜਥੇਬੰਦੀ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆ ਦੀ ਅਗੁਵਾਈ ਚ ਮਿਤੀ 16 ਅਗਸਤ 2020 ਨੂੰ ਬਹੁਤ ਸ਼ਰਧਾ ਭਾਵਨਾ ਨਾਲ ਮਨਾਏ ਗਏ ।
ਮਹਾਂਪੁਰਸ਼ਾਂ ਦੇ ਜੋੜ ਮੇਲੇ ਤੇ ਹਾਜ਼ਰੀਆਂ ਭਰਨ ਵਾਲੇ ਸਿੰਘ ਸਾਹਿਬਾਨਾ ਜੀ ਦਾ ਤਖਤਾਂ ਦੇ ਜਥੇਦਾਰ ਸਹਿਬਾਨਾ ਦਾ ਅਤੇ ਸਮੂਹ ਸੰਤਾਂ ਮਹਾਂਪੁਰਸ਼ਾਂ ਦਾ ਅਤੇ ਇਕਾਲਾ ਨਿਵਾਸੀ ਸਮੂਹ ਸੰਗਤਾਂ ਦਾ ਮਹਾਂਪੁਰਸ਼ਾਂ ਵੱਲੋਂ ਅਤੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਜਥੇਬੰਦੀ ਵੱਲੋਂ ਬਹੁਤ ਬਹੁਤ ਧੰਨਵਾਦ ਕੀਤਾ ਜਾਂਦਾ ਹੈ ।

ਦਮਦਮੀ ਟਕਸਾਲ ਦੇ 12ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ: ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਗੁਰਮੁਖ ਪਿਆਰੇ ਭਾਈ ਗੁਰਮੁਖ ਸਿੰਘ ਜੀ ਉੜੀਸਾ ਦੀ ਪਾਵਨ ਸਾਲਾਨਾ ਯਾਦ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 28 ਜੂਨ 2020 ਨੂੰ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ ।

ਦਮਦਮੀ ਟਕਸਾਲ ਦੇ 11ਵੇਂ ਮੁਖੀ ਵਿਦਿਆ ਮਾਰਤੰਡ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਲਾਨਾ ਬਰਸੀ ਦੇ ਜੋੜ ਮੇਲੇ ਗੁਰਦੁਆਰਾ ਸੱਚਖੰਡ ਸਾਹਿਬ ਬੋਪਾਰਾਏ ਕਲਾਂ ਵਿਖੇ ਹਾਜ਼ਰੀ ਭਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਸਿੰਘ ਸਾਹਿਬ ਗਿ: ਗੁਰਮਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ , ਗਿ: ਜੀਵਾ ਸਿੰਘ ਵਿਦਿਆਰਥੀ ਦਮਦਮੀ ਟਕਸਾਲ ਅਤੇ ਸਮੂਹ ਸੰਗਤਾਂ

ਦਮਦਮੀ ਟਕਸਾਲ ਦੇ ਪੰਦਰਵ੍ਹੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ 24 ਦਸੰਬਰ 2019 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬਹੁਤ ਸ਼ਰਧਾ ਭਾਵਨਾ ਨਾਲ ਮਨਾਏ ਗਏ।

ਦਮਦਮੀ ਟਕਸਾਲ ਦੇ ਤੇਰਵ੍ਹੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ 17 ਅਗਸਤ 2019 (੧ ਭਾਦਰੋਂ) ਨੂੰ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਗਏ ।
