+

ਗੁਰੂ ਕੇ ਪਿਆਰੇ ਹੋ,ਕਿ ਉਪਮਾ ਤੇ ਬਾਹਰੇ ਹੋ,ਕਿ ਆਂਖਨ ਕੇ ਤਾਰੇ ਹੋ ,ਕਿ ਤੇਜ ਰੂਪ ਭਾਨ ਹੋ। ਨਿਮਰ ਸੁਭਾਉ ਹੋ, ਕਿ ਸੰਤਨ ਕੇ ਰਾਉ ਹੋ,ਕਿ ਬਰਗਦ ਕੀ ਛਾਉ ਹੋ,ਕਿ ਮਹਾ ਗਿਆਨਵਾਨ ਹੋ। ਸਿੱਖਨ ਕੇ ਭਰਾਤਾ ਹੋ,ਕਿ ਨੀਤੀ ਕੇ ਗਿਆਤਾ ਹੋ,ਕਿ ਬ੍ਰਹਮ ਕੇ ਧਿਆਤਾ ਹੋ,ਕਿ ਬ੍ਰਹਮ ਕਿ ਸਮਾਨ ਹੋ। ਵੈਦ ਕਹੈ ਚੋਜੀ ਹੋ,ਫਕੀਰ ਜੈਸੇ ਮੌਜੀ ਹੋ,ਕਿ ਨਿੰਦਕ ਕੀ ਰੋਜ਼ੀ ਹੋ,ਕਿ ਫਤਹਿ ਕੇ ਨਿਸ਼ਾਨ ਹੋ। ਸੰਤ ਹਰਨਾਮ ਸਿੰਘ ਮੁਖੀ ਟਕਸਾਲ ਜੂ ਕੇ ,ਖੁਦਾ ਕੇ ਹੋ ਖਾਸ ਔ ਖੁਦਾ ਕੀ ਆਪ ਸ਼ਾਨ ਹੋ। ਅੱਜ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ ਹੈ।ਮਹਾਪੁਰਖਾਂ ਦੇ ਜਨਮ ਦਿਨ ਦੀਆਂ ਸਮੂਹ ਜਥੇ ਸੰਗਤ ਨੂੰ ਲੱਖ ਲੱਖ ਵਧਾਈਆਂ।

+

ਕੱਲ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਵਿਖੇ ਦਰਸ਼ਨ ਦਿਉ ਜੀ। 6 ਜੂਨ ਦੇ ਸ਼ਹੀਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੋ ਰਹੀ ਹੈ ।

+

ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ 12,13 ,14 ਮਈ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ।

©2026 Damdami Taksal. All rights reserved.

Main Menus

Log in with your credentials

Forgot your details?