+

8 ਦਸੰਬਰ 2021 ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਤੇ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । 10 ਤੋਂ 11 ਗੁਰ ਇਤਿਹਾਸ ਦੀ ਕਥਾ ਵੀਚਾਰ ਹੋਵੇਗੀ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।

+

ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਗੁਰਮਤਿ ਸਮਾਗਮ ਹੋਇਆ ਕਰਨਗੇ ਸਮੂਹ ਸੰਗਤਾ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਬੇਨਤੀ ਕਰਤਾ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।

+

ਬੰਦੀ ਛੋੜ ਦਿਵਸ ਅਤੇ ਦੀਪਮਾਲਾ (ਦਿਵਾਲੀ) ਦੇ ਜੋੜ ਮੇਲੇ ਦੀਆਂ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਲੱਖ-ਲੱਖ ਵਧਾਈਆਂ ਹੋਣ ਜੀ।

+

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।

+

ਦਮਦਮੀ ਟਕਸਾਲ ਜਥੇਬੰਦੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਦਿਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਤੇ ਹੋਰ ਵੀ ਸਮੂਹ ਜੱਥੇਬੰਦੀਆ, ਸੰਪ੍ਰਦਾਵਾਂ,ਸਿੰਘ ਸਭਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਸਫਲ ਬਣਾਉਣ ਜੀ । ਵੱਲੋ ÷ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ।

©2026 Damdami Taksal. All rights reserved.

Main Menus

Log in with your credentials

Forgot your details?