+

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਪਾਵਨ, ਪਵਿੱਤਰ, ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁਹਾਵੀ ਧਰਤ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁੱਖ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਸਹਿਬ ਜੀ ਨੇ 1606 ਈ: ਵਿਚ ਸਿਰਜਤ, ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਦੀ ਪ੍ਰਭੂਸੱਤਾ ਸੰਪੰਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਕੀਤੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।

+

ਵਿਦਿਆ ਮਾਰਤੰਡ,ਪੰਥ ਰਤਨ , ਪੂਰਨ ਬ੍ਰਹਮਗਿਆਨੀ ਦਮਦਮੀ ਟਕਸਾਲ ਦੇ ਬਾਹਵ੍ਹੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਂਪੁਰਖਾਂ ਦੇ ਅਨੰਨ ਪਿਆਰੇ ਸੇਵਕ ਭਾਈ ਗੁਰਮੁੱਖ ਸਿੰਘ ਜੀ ਉਡੀਸਾ ਦਾ ਸੱਚਖੰਡ ਗਮਨ ਕਰਨ ਦਾ ਸਾਲਾਨਾ ਜੋੜ ਮੇਲਾ ਮਿਤੀ 29-ਜੂਨ-2021 ਦਿਨ ਮੰਗਲਵਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ (ਹੈੱਡਕੁਆਟਰ ਦਮਦਮੀ ਟਕਸਾਲ) ਵਿਖੇ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ਗੁਰੂ ਪੰਥ ਦਾ ਦਾਸ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।

+

26 ਅਤੇ 27 ਜੂਨ 2021 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ (ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ ।

+

ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।

+

ਮੀਰੀ ਪੀਰੀ ਦੇ ਮਾਲਕ, ਸਿੱਖਾਂ ਨੂੰ ਸ਼ਸਤਰ ਵਿੱਦਿਆ ਨਾਲ ਜੋੜਨ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ।

+

ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ ।

©2026 Damdami Taksal. All rights reserved.

Main Menus

Log in with your credentials

Forgot your details?