+

ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ।

+

ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ਹੇਠ ਹੋਲੇ ਮਹੱਲੇ ਦੇ ਸਾਲਾਨਾ ਮਹਾਨ ਜੋੜ ਮੇਲੇ ਤੇ ਗੁ: ਗੁਰਦਰਸ਼ਨ ਪ੍ਰਕਾਸ਼ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ ਜੀ) ਵਿਖੇ ਮਿਤੀ 6-7-8 ਮਾਰਚ 2023 ਰਾਤਰੀ ਨੂੰ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । ਨੋਟ : ਮਿਤੀ 7 ਮਾਰਚ 2023 ਨੂੰ ਅੰਮ੍ਰਿਤ ਸੰਚਾਰ ਹੋ ਰਿਹਾ ਅੰਮ੍ਰਿਤ ਅਭਿਲਾਖੀ ਮਾਈ ਭਾਈ ਲਾਹੇ ਪ੍ਰਾਪਤ ਕਰੋ ਜੀ ।

+

ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਹਿ ਜਾਇ।। ਦਮਦਮੀ ਟਕਸਾਲ ਦੇ 11ਵੇਂ ਮੁਖੀ ਪੂਰਨ ਮਹਾਂਪੁਰਸ਼ ,ਪੰਥ ਰਤਨ,ਬ੍ਰਹਮਗਿਆਨੀ ਸੰਤ ਗਿ: ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ ਅੱਜ ਦੇ ਦਿਨ ਸੰਨ 1930 / 4 ਫੱਗਣ ਨੂੰ ਸਵੇਰੇ 7:40 ਤੇ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਣ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਸਨ । ਅੱਜ ਬਰਸੀ ਦੇ ਜੋੜ ਮੇਲੇ ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਜਥੇਬੰਦੀ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸ੍ਹੋਲਵੇਂ ਮੁਖੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਨੂੰ ਕੋਟਿ ਕੋਟਿ ਪ੍ਰਨਾਮ ।

+

ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ ।

+

ਭਗਤ ਸ਼੍ਰੀ ਰਵਿਦਾਸ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਉਤਸਵ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।

+

ਦਮਦਮੀ ਟਕਸਾਲ ਦੇ ਪਹਿਲੇ ਮੁਖੀ ਪੂਰਨ ਬ੍ਰਹਮ ਗਿਆਨੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ ।

©2024 Damdami Taksal. All rights reserved.

Main Menus

Log in with your credentials

Forgot your details?