+

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।

+

ਦਮਦਮੀ ਟਕਸਾਲ ਜਥੇਬੰਦੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਦਿਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਤੇ ਹੋਰ ਵੀ ਸਮੂਹ ਜੱਥੇਬੰਦੀਆ, ਸੰਪ੍ਰਦਾਵਾਂ,ਸਿੰਘ ਸਭਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਸਫਲ ਬਣਾਉਣ ਜੀ । ਵੱਲੋ ÷ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ।

+

ਡੇਰਾ ਬਾਬਾ ਜਵਾਹਰਦਾਸ ਜੀ ( ਬਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ) ਪਿੰਡ ਸੂਸਾਂ ਜਿਲਾ ਹੁਸ਼ਿਆਰਪੁਰ ਵਿਖੇ ਸਾਲਾਨਾ ਸਮਾਗਮ 27 ਸਤੰਬਰ 2021 ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ ਵਲੋਂ÷ ਗੁਰੂ ਪੰਥ ਦੇ ਦਾਸ÷ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ

+

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਕਥਾ ਵੀਚਾਰ ਸਵੇਰੇ 7: 45 ਤੋਂ 8:30 ਵਜੇ ਤੱਕ ਉਪਰੰਤ 9:30 ਤੋਂ 10:30 ਵਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰ ਇਤਿਹਾਸ ਦੀ ਕਥਾ ਵੀਚਾਰ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ,( ਪ੍ਰਧਾਨ ਸੰਤ ਸਮਾਜ ) ਕਰਨਗੇ । ਸਮੂਹ ਸੰਗਤਾਂ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰੋ ਜੀ

+

ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

+

॥ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ॥ ਬਾਲਾ ਪ੍ਰੀਤਮ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ

+

ਦਮਦਮੀ ਟਕਸਾਲ ਜਥੇਬੰਦੀ ਦਾ ਸਾਲਾਨਾ ਸਥਾਪਨਾ ਦਿਹਾੜਾ 7 ਅਗਸਤ 2021 ( ੨੩ ਸਾਵਣ) ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ ।

©2025 Damdami Taksal. All rights reserved.

Main Menus

Log in with your credentials

Forgot your details?