ਜਿਲ੍ਹਾ ਫਿਰੋਜ਼ਪੁਰ ਵਿਖੇ ਪਿਛਲੇ ਦਿਨੀ ਹੋਈਆ ਅਚਨਚੇਤ ਮੌਤਾਂ ਤੇ ਅੱਜ ਉਹਨਾਂ ਵੱਖ ਵੱਖ ਪਰਿਵਾਰਾਂ ਦੇ ਗ੍ਰਹਿ ਵਿਖੇ ਜਾ ਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਨੇ ਪ੍ਰਵਾਰਾ ਨਾਲ ਦੁੱਖ ਸਾਂਝਾ ਕੀਤਾ । ਗੁਰੂ ਸਾਹਿਬ ਵਿਛੜਿਆਂ ਰੂਹਾਂ ਨੂੰ ਆਪਨੇ ਚਰਨਾਂ ਵਿੱਚ ਨਿਵਾਸ ਬਖਸ਼ਣ

ਸਤਿਕਾਰਯੋਗ ਗੁਰਪੁਰਵਾਸੀ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਦੀ ਸਾਲਾਨਾ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ( ਬਰਨਾਲਾ) ਵਿਖੇ ਕਰਵਾਇਆ ਗਿਆ ।

ਦਮਦਮੀ ਟਕਸਾਲ ਜਥੇਬੰਦੀ ਨਾਲ ਸਬੰਧਿਤ ਇਤਿਹਾਸਕ ਨਗਰ , ਨਗਰ ਚੰਦੋਹ ਕਲਾਂ ਨੇੜੇ ਰਤੀਆ ( ਹਰਿਆਣਾ) ਵਿਖੇ ਇਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਸ੍ਰਵਣ ਕਰਵਾਂਉਦੇ ਹੋਏ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ।

ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਗੁਰਬਾਣੀ ਦੀ ਕਥਾ ਜੋ ਸੰਨ 2014 ‘ਚ ਆਰੰਭ ਕੀਤੀ ਗਈ ਸੀ ਉਸ ਚੱਲ ਰਹੀ ਲੜੀਵਾਰ ਕਥਾ ਦਾ ਭੋਗ ਗੁਰੂ ਸਾਹਿਬ ਜੀ ਦੀ ਕਿਰਪਾ ਸਕਦਾ ਮਿਤੀ 3 ਮਈ 2021 ਨੂੰ ਪਾਇਆ ਗਿਆ ਅਤੇ ਨਾਲ ਹੀ ਗੁਰਬਾਣੀ ਦੀ ਅਗਲੀ ਲੜੀਵਾਰ ਕਥਾ ਦੀ ਆਰੰਭਤਾ ਵੀ ਕੀਤੀ ਗਈ ।

ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਚ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆ ਵਲੋਂ ਅਤੇ ਸਮੂਹ ਜਥੇਬੰਦੀ ਵਲੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ  ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਤਿਗੁਰ ਜੀ ਦੀ ਅਪਾਰ ਬਖਸ਼ਿਸ਼ ਸਦਕਾ ਪਾਏ ਗਏ

ਗੁ ਸੰਤ ਖਾਲਸਾ (ਬ੍ਰਾਂਚ ਦਮਦਮੀ ਟਕਸਾਲ ; ਜਥਾ ਭਿੰਡਰਾਂ ,ਮਹਿਤਾ)ਜਨਮ ਅਸਥਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਕਥਾ ਦੀ ਸਮਾਪਤੀ ਤੇ ਗੁਰਬਾਣੀ ਦੀ ਕਥਾ ਦੇ ਭੋਗ ਪਾਉਂਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ , ਪ੍ਰਧਾਨ ਸੰਤ ਸਮਾਜ

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ੪੦੦ ਸਾਲ਼ਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਦਾ ਗੁਰਦੁਆਰਾ ਬਾਬੇ ਸ਼ਹੀਦਾਂ, ਸਰਮਸਤਪੁਰ,ਜਲੰਧਰ {ਬ੍ਰਾਂਚ ਦਮਦਮੀ ਟਕਸਾਲ ਜੱਥਾ ਭਿੰਡਰਾਂ (ਮਹਿਤਾ)} ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ,ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ,ਸ਼ਹੀਦ ਜਥੇਦਾਰ ਭਾਈ ਅਮਰੀਕ ਸਿੰਘ ਜੀ ਮਨੇਸ਼ ਅਤੇ ਸਮੂਹ ਸ਼ਹੀਦਾਂ ਦੀ ਯਾਦ ਚ ਮਹਾਨ ਗੁਰਮਤਿ ਸਮਾਗਮ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੀ ਬ੍ਰਾਂਚ ਗੁਰਦੁਆਰਾ ਬਾਬਾ ਰਾਮ ਥੰਮਣ ਨਗਰ ਮਨੇਸ਼,ਗੁਰਦਾਸਪੁਰ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਕਰਵਾਇਆ ਗਿਆ

ਦਮਦਮੀ ਟਕਸਾਲ ਜਥੇਬੰਦੀ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦਾ ਆਗਮਨ ਦਿਹਾੜਾ ਗੁ : ਸ਼੍ਰੀ ਗੁਰੂ ਨਾਨਕ ਦਰਬਾਰ ਲਕਸ਼ਮੀ ਕਲੋਨੀ ਚੰਬੂਰ (ਮੁੰਬਈ) ਵਿਖੇ ਦਮਦਮੀ ਟਕਸਾਲ ਜਥੇਬੰਦੀ ਦੀ ਅਗੁਵਾਈ ‘ਚ ਮਨਾਇਆ ਗਿਆ ।

ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸ੍ਰਵਣ ਕਰਵਾਂਉਦੇ ਹੋਏ ।

ਦਮਦਮੀ ਟਕਸਾਲ ਜਥੇਬੰਦੀ ਦੇ ਬਾਨੀ ਦਸਮ ਪਿਤਾ ਸਾਹਿਬੇ ਕਮਾਲ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ( ਪੋਹ ਸੁਦੀ ਸਤਵੀਂ, 20 ਜਨਵਰੀ 2021) ਤੇ ਤਖਤ ਸ਼੍ਰੀ ਹਰਿਮੰਦਰ ਜੀ ਸ਼੍ਰੀ ਪਟਨਾ ਸਾਹਿਬ ( ਬਿਹਾਰ ) ਵਿਖੇ ਜਥੇ ਸਮੇਤ ਨਤਮਸਤਕ ਹੋਣ ਸੁਭਾਗ ਪ੍ਰਾਪਤ ਹੋਇਆ I

©2021 Damdami Taksal. All rights reserved.

Main Menus

Log in with your credentials

Forgot your details?