ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬ ਜੀ , ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, (ਸ੍ਰੀ ਚਮਕੌਰ ਸਾਹਿਬ) ਵਿਖੇ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਨੂੰ ਗੁਰਬਾਣੀ ਦੀ ਕਥਾ ਅਤੇ ਜਫਰਨਾਮਾ ਸਾਹਿਬ ਜੀ ਦੀ ਕਥਾ ਵੀਚਾਰ ਪੰਥ ਦੀ ਮਹਾਨ ਜਥੇਬੰਦੀ ,ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਸੰਗਤਾਂ ਨੂੰ ਸ੍ਰਵਣ ਕਰਵਾਈ ਗਈ ।