ਜਥੇਬੰਦੀ ਦਮਦਮੀ ਟਕਸਾਲ ਬਾਨੀ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹੇ ਨੂੰ ਸਮਰਪਿਤ ਜਥੇਬੰਦੀ ਦਮਦਮੀ ਟਕਸਾਲ ਵੱਲੋਂ, ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਮਿਤੀ 1 ਜਨਵਰੀ 2025 ਨੂੰ ਬਹੁਤ ਭਾਰੀ ਮਹਾਨ ਨਗਰ ਕੀਰਤਨ (ਜਲੂਸ ) ਸਜਾਏ ਗਏ । ਇਸ ਮਹਾਨ ਨਗਰ ਕੀਰਤਨ ‘ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕੀਤੇ ।