ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਦੁਆਰਾ ਸਾਜੀ ਜਥੇਬੰਦੀ ਦਮਦਮੀ ਟਕਸਾਲ। ਇਸ ਜਥੇਬੰਦੀ ਦੇ ਤ੍ਹੇਰਵ੍ਹੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਸ਼ੋਭਿਤ ਸ਼੍ਰੀ ਨਿਸ਼ਾਨ ਸਾਹਿਬ । ਇਸ ਛੋਟੇ ਸ਼੍ਰੀ ਨਿਸ਼ਾਨ ਸਾਹਿਬ ਦੇ ਖੰਡੇ ਤੇ ਸੋਨਾ ਲਾਉਣ ਦੇ ਕਾਰਜ ਦੀ ਆਰੰਭਤਾ ਮਿਤੀ 1 ਅਪ੍ਰੈਲ 2025 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਰਦਾਸ ਬੇਨਤੀ ਕਰਕੇ ਕੀਤੀ ਗਈ