KATHA VICHAR
Related Articles
-
-
‘’ਸ਼੍ਰੋਮਣੀ ਦਮਦਮੀ ਸਟੀਕ’’ 25 ਜੁਲਾਈ 2023 ਨੂੰ ਹੋਵੇਗਾ ਰਿਲੀਜ । ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ 14 ਸਾਲਾਂ ਦੀ ਅਣਥੱਕ ਘਾਲਣਾ ਸਦਕਾ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਪ੍ਰਕਾਸ਼ਤ ‘ਸ਼੍ਰੋਮਣੀ ਦਮਦਮੀ ਸਟੀਕ’ (ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਅਰਥਾਂ ਦਾ ਸੰਪੂਰਨ ਟੀਕਾ ) ਕੱਲ ਮਿਤੀ 25 ਜੁਲਾਈ 2023 ਨੂੰ ਸਿੱਖ ਪੰਥ ਦੇ ਸਰਵੋਤਮ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਤਖਤਾਂ ਦੇ ਸਿੰਘ ਸਾਹਿਬਾਨਾਂ , ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਸਤਿਕਾਰਤ ਸ਼ਖਸ਼ੀਅਤਾਂ ਵੱਲੋਂ ਸਵੇਰੇ 12 ਵਜੇ ਸੰਗਤਾਂ ਨੂੰ ਅਰਪਣ ਕੀਤਾ ਜਾਵੇਗਾ ।
Damdami Taksal, , Events & Updates, 0 -
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 9 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕੋਟਲੀ ਬਾਵਾ ਦਾਸ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
-
ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਹਿ ਜਾਇ।। ਦਮਦਮੀ ਟਕਸਾਲ ਦੇ 11ਵੇਂ ਮੁਖੀ ਪੂਰਨ ਮਹਾਂਪੁਰਸ਼ ,ਪੰਥ ਰਤਨ,ਬ੍ਰਹਮਗਿਆਨੀ ਸੰਤ ਗਿ: ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ ਅੱਜ ਦੇ ਦਿਨ ਸੰਨ 1930 / 4 ਫੱਗਣ ਨੂੰ ਸਵੇਰੇ 7:40 ਤੇ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਣ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਸਨ । ਅੱਜ ਬਰਸੀ ਦੇ ਜੋੜ ਮੇਲੇ ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਜਥੇਬੰਦੀ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸ੍ਹੋਲਵੇਂ ਮੁਖੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਨੂੰ ਕੋਟਿ ਕੋਟਿ ਪ੍ਰਨਾਮ ।
Damdami Taksal, , Events & Updates, 0







