Mahaan Gurmat Samagam
Related Articles
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਘੱਲੂਘਾਰਾ ਹਫਤਾ ਦੇ ਰੂਪ ‘ਚ ਮਨਾਈ ਜਾਂਦੀ ਹੈ । ਇਸ ਵਾਰ 39ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ । ਅੱਜ 1 ਜੂਨ ਤੋਂ 5 ਜੂਨ ਤੱਕ ਸ਼ਾਮ ਨੂੰ ਹੋ ਰਹੇ ਸਮਾਗਮਾਂ ਦਾ ਵੇਰਵਾ । 6 ਜੂਨ ਸਵੇਰੇ 9 ਵਜੇ ਤੋਂ ਸ਼ਾਮ ਤਕ ਸਮਾਗਮ ਚੱਲਣਗੇ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਮਿਤੀ 25 ਅਤੇ 26 ਜਨਵਰੀ 2023 ਨੂੰ ਗੁ: ਸ਼੍ਰੀ ਗੁਰੂ ਨਾਨਕ ਦਰਬਾਰ ਚੰਬੂਰ ਮੁੰਬਈ (ਮਹਾਂਰਾਸਟਰ ) ਵਿਖੇ ਕਰਵਾਏ ਜਾ ਰਹੇ ਹਨ । ਇਹਨਾਂ ਸਮਾਗਮਾਂ ‘ਚ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰਮਤਿ ਵਿਚਾਰਾਂ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
20ਵੀਂ ਸਦੀ ਦੇ ਮਹਾਨ ਜਰਨੈਲ ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹੋਣ ਜਾ ਰਹੇ 42ਵੇਂ ਸ਼ਹੀਦੀ ਸਮਾਗਮ ਦੇ ਪ੍ਰਬੰਧਾ ਲਈ ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਵਾਲੇ ਪਤਿਵੰਤੇ ਸਿੰਘਾਂ ਦੀ ਵਿਸੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 20 ਮਈ 2026 ਨੂੰ ਦੁਪਹਿਰ 12 ਵਜੇ ਰਖੀ ਗਈ ਹੈ ਸਮੂਹ ਸਿੰਘਾਂ ਨੇ ਸਮੇ ਤੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ ਬੇਨਤੀ ਕਰਤਾ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 1 ਜੂਨ ਤੋਂ 6 ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ, 6 ਜੂਨ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਵੱਖ ਵੱਖ ਨਗਰਾਂ,ਪਿੰਡਾਂ,ਸ਼ਹਿਰਾਂ ‘ਚ ਕਥਾ ਕੀਰਤਨ ਦੇ ਸਮਾਗਮ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਹੇਠ ਮਿਤੀ 6 ਮਈ 2023 ਤੋਂ 31 ਮਈ ਤੱਕ ਹੋ ਰਹੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਹੀਦੀ ਸਮਾਗਮਾਂ ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
Damdami Taksal, , Events & Updates, 0







