ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮਹਾਂਪੁਰਸ਼ ਸੰਤ ਬਾਬਾ ਪ੍ਰਦੀਪ ਸਿੰਘ ਜੀ ਬੋਰੇ ਵਾਲੇ ਮਹਾਂਪੁਰਸ਼ਾਂ ਨਾਲ ਗੁਰੂ ਸਾਹਿਬ ਜੀ ਦੇ ਚਰਨਾਂ ਚ ਹਾਜਰੀ ਲਵਾਈ । ਸਾਡੇ ਬਹੁਤ ਹੀ ਸਤਿਕਾਰਯੋਗ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ: ਜਗਤਾਰ ਸਿੰਘ ਜੀ ਨੇ ਨਿਮਾਣੇ ਦਾਸਾਂ ਨੂੰ ਗੁਰੂ ਸਾਹਿਬ ਜੀ ਦੇ ਚਰਨਾਂ ਚ ਅਥਾਹ ਸਨਮਾਨ ਬਖਸ਼ਿਸ਼ ਕੀਤਾ , ਦਾਸ ਗੁਰੂ ਸਾਹਿਬ ਜੀ ਦਾ ਅਤੇ ਸਿੰਘ ਸਾਹਿਬਾਨ ਜੀ ਦਾ ਰੋਮ ਰੋਮ ਕਰਕੇ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕਰਦਾ ਹੈ ।
ਉਪਰੰਤ ਨਵੰਬਰ ੧੯੮੪ ਦੇ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਚ ਗੁ: ਸ਼੍ਰੀ ਝੰਡਾ ਬੁੰਗਾ ਸਾਹਿਬ ਜੀ ਵਿਖੇ ਹੋ ਰਹੇ ਸਮਾਗਮ ਵਿਚ ਹਾਜਰੀ ਲਗਵਾਈ ।