
ਧੰਨ ਧੰਨ ਸਾਹਿਬ ਜੀ ਗੁਰੂ ਅਮਰਦਾਸ ਸਾਹਿਬ ਜੀ ਜੋਤਿ ਜੋਤਿ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੇ ਦਿਹਾੜਿਆ ਦੀਆਂ 450 ਸਾਲਾ ਸ਼ਤਾਬਦੀਆਂ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਪੂਰਨ ਹੋ ਗਈਆਂ ਹਨ ।ਇਹਨਾਂ ਸ਼ਤਾਬਦੀ ਦਿਹਾੜਿਆ ਦੀ ਸੰਪੂਰਨਤਾ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਦੀ ਹਾਜਰੀ ਭਰੀ, ਉਪਰੰਤ ਮੁਖ ਸਮਾਗਮ ‘ਚ ਹਾਜਰੀ ਭਰੀ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਮਿਤੀ 15 ਤਰੀਕ ਤੋਂ ਚੱਲ ਰਹੇ ਲੰਗਰਾਂ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ ।

450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਸ਼੍ਰੀ ਖਡੂਰ ਸਾਹਿਬ ਜੀ ਤੋਂ ਆਰੰਭ ਹੋਕੇ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਜਾ ਰਹੇ ਪੈਦਲ ਨਗਰ ਕੀਰਤਨ ( ਜਲੂਸ ) ਦੀ ਆਰੰਭਤਾ ਸਮੇੰ ਹਾਜਰੀ ਭਰੀ ।

450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਹੇਠ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਗੁ: ਸ਼੍ਰੀ ਬਾਉਲੀ ਸਾਹਿਬ ( ਸ਼੍ਰੀ ਗੋਇੰਦਵਾਲ ਸਾਹਿਬ ਜੀ) ਵਿਖੇ ਬਹੁਤ ਭਾਰੀ ਲੰਗਰਾਂ ਦੀਆਂ ਸ਼ਬੀਲਾ ਦੀਆਂ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ

450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਗੁ: ਸ਼੍ਰੀ ਬਾਉਲੀ ਸਾਹਿਬ ( ਸ਼੍ਰੀ ਗੋਇੰਦਵਾਲ ਸਾਹਿਬ ਜੀ) ਵਿਖੇ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਦੀ ਅੱਜ ਆਰੰਭਤਾ ਹੋਈ । ਇਸ ਸਮੇਂ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਜੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਭਾਈ ਸੁਲਤਾਨ ਸਿੰਘ ਜੀ ਮਹਾਨ ਵਿਦਿਵਾਨ ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ , ਸੰਤ ਬਾਬਾ ਗੁਰਦੇਵ ਸਿੰਘ ਜੀ ਤਰਸਿੱਕੇ ਵਾਲੇ , ਸੰਤ ਬਾਬਾ ਅਜੀਤ ਸਿੰਘ ਜੀ ਮੁਖੀ ਤਰਨਾ ਦਲ ਮਹਿਤਾ ਚੌਂਕ ਅਤੇ ਹੋਰ ਵੀ ਸੰਤ ਮਹਾਂਪੁਰਸ਼ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਹੋਰ ਵੀ ਮਹਾਨ ਹਸਤੀਆਂ ਲੰਗਰਾਂ ਦੀ ਆਰੰਭਤਾ ਸਮੇਂ ਹਾਜਰ ਸਨ ।
ਇਹਨਾਂ ਲੰਗਰਾਂ ਲਈ ਦਮਦਮੀ ਟਕਸਾਲ ਦੇ ਮਹਾਨ ਵਿਦਿਵਾਨ ਗਿਆਨੀ ਜੀਵਾ ਸਿੰਘ ਜੀ ਨੇ ਟੋਰਾਂਟੋ ( ਕਨੇਡਾ ) ਤੋਂ ਪੰਜ ਲੱਖ ਰੁਪੈ ਦੀ ਸੇਵਾ ਭੇਜੀ ਹੈ ।
